01-04- 2024
TV9 Punjabi
Author: Isha Sharma
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 700 ਨਵੇਂ ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
CM ਮਾਨ ਨੇ ਸਕੂਲ ਸਿੱਖਿਆ ਵਿਭਾਗ ਦੇ 700 ਤੋਂ ਵੱਧ ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਹੁਣ ਸਰਕਾਰ ਪੰਜਾਬ ਦੇ ਸਕੂਲਾਂ ਵਿੱਚ ਕਲਾਸ ਪੀਰੀਅਡ ਦੀ ਮਿਆਦ 40 ਮਿੰਟ ਘਟਾਉਣ ਦੀ ਰਣਨੀਤੀ ਬਣਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ 20 ਮਿੰਟਾਂ ਤੋਂ ਬਾਅਦ ਪੰਜ ਮਿੰਟ ਦਾ ਬ੍ਰੇਕ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਪੜ੍ਹਾਈ ਉਨ੍ਹਾਂ ‘ਤੇ ਬੋਝ ਨਾ ਬਣੇ ਅਤੇ ਕਲਾਸ ਦਾ ਦਬਾਅ ਵੀ ਘੱਟ ਹੋਵੇ।
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਨਸ਼ਿਆਂ ਦੇ ਆਦੀ ਹੋ ਗਏ ਹਨ, ਉਨ੍ਹਾਂ ਨੂੰ ਇਸ ਆਦਤ ਤੋਂ ਕੱਢਣ ਲਈ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੀ ਸਲਾਹ ਦਿੱਤੀ। ਅਤੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਕਿਸੇ ਵੀ ਸਮੇਂ ਸਕੂਲਾਂ ਦਾ ਨਿਰੀਖਣ ਕਰ ਸਕਦੇ ਹਨ।