14-02- 2024
TV9 Punjabi
Author: Isha Sharma
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਤੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ।
ਦੋਵੇਂ ਖਿਡਾਰੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਮੁੱਖ ਮੰਤਰੀ ਮਾਨ ਨਾਲ ਮਿਲੇ।
ਇਸ ਦੌਰਾਨ ਸ਼ੁਭਮਨ ਅਤੇ ਅਰਸ਼ਦੀਪ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਦੋਵਾਂ ਖਿਡਾਰੀਆਂ ਨੇ ਹਾਲ ਹੀ ਵਿੱਚ ਇੰਗਲੈਂਡ ਨਾਲ ਹੋਈ ਇੱਕ ਰੋਜ਼ਾ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।
ਇਸ ਕਾਰਨ, ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ ਇੰਗਲੈਂਡ ਨੂੰ (3-0) ਨਾਲ ਹਰਾਇਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ਼ ਦੇ ਨਾਲ-ਨਾਲ ਪੂਰੇ ਪੰਜਾਬ ਨੂੰ ਵੀ ਤੁਹਾਡੇ ‘ਤੇ ਮਾਣ ਹੈ।