20 Feb 2024
TV9 Punjabi
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ CM ਮਾਨ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ 'ਚ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਹੋਈ।
ਇਸ ਸੁਣਵਾਈ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੇਸ਼ ਨਹੀਂ ਹੋਏ ਸਗੋਂ ਅਦਾਲਤ ਵਿੱਚ ਉਨ੍ਹਾਂ ਦੇ ਵਕੀਲ ਰਹੇ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਲਈ ਤੈਅ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਅਗਲੀ ਸੁਣਵਾਈ ‘ਤੇ ਹਾਜ਼ਿਰ ਹੋਣ ਦੇ ਹੁਕਮ ਦਿੱਤੇ ਹਨ।
ਬੀਤੇ ਕੱਲ੍ਹ ਹੋਈ ਸੁਣਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਕਿਸੇ ਕਾਰਨਾਂ ਕਰਕੇ ਉਹ ਪੇਸ਼ ਨਹੀਂ ਹੋ ਸਕੇ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 19 ਮਾਰਚ ਮੁਕਰਰ ਕਰ ਦਿੱਤੀ ਹੈ।
ਜਿਸ ਤੋਂ ਬਾਅਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਗੰਭੀਰ ਇਲਜ਼ਾਮ ਲਗਾਏ ਸਨ।