ਪੰਜਾਬ ਕਾਂਗਰਸੀ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਵੜਿੰਗ ਬੋਲੇ- ਇੱਕਜੁੱਟ ਹੋਣ

16-12- 2024

TV9 Punjabi

Author: Isha Sharma

ਖਨੌਰੀ ਬਾਰਡਰ 'ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ।

ਜਗਜੀਤ ਸਿੰਘ ਡੱਲੇਵਾਲ

Pic Credit: Social Media 

ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ।

ਪੱਤਰ 

ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਹ 96 ਘੰਟੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਖਨੌਰੀ ਬਾਰਡਰ ‘ਤੇ ਆ ਗਏ ਸਨ।

ਖਨੌਰੀ ਬਾਰਡਰ

ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਨੂੰ ਸਾਈਲੈਂਟ ਹਾਰਟ ਅਟੈਕ ਦਾ ਖਤਰਾ ਹੈ। ਉਹਨਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ।

ਹਾਰਟ ਅਟੈਕ ਦਾ ਖਤਰਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅੱਜ ਪੰਜਾਬ ਕਾਂਗਰਸ ਦੇ ਕਈ ਦਿੱਗਜ ਆਗੂ ਖਨੌਰੀ ਬਾਰਡਰ ਪਹੁੰਚੇ ਸਨ। ਜਿੱਥੇ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਸਿਹਤ ਦਾ ਪਤਾ ਲਿਆ।

ਮੁਲਾਕਾਤ

ਕਾਂਗਰਸ MP ਰਾਜਾ ਵੜਿੰਗ ਨੇ ਫੋਟੋਆਂ ਟਵਿੱਟ ਕਰ ਲਿਖਿਆ- ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇੱਕਜੁੱਟ ਹੋਣ, ਡੱਲੇਵਾਲ ਜੀ ਦਾ ਸਮਰਥਨ ਕਰਨ, ਅਤੇ ਸਾਡੇ ਕਿਸਾਨਾਂ ਅਤੇ ਖੇਤੀਬਾੜੀ ਦੀ ਰੱਖਿਆ ਕਰਨ।

 MP ਰਾਜਾ ਵੜਿੰਗ

ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਪੱਤਰ, ਬੋਲੇ- ਉਮੀਦਵਾਰਾਂ ਨੂੰ ਭਰਨ ਨਹੀਂ ਦਿੱਤੀ ਜਾ ਰਹੀ ਨਾਮਜ਼ਦਗੀ