27 March 2024
TV9 Punjabi
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਸਲਿੱਪ ਸੌਂਪ ਕੇ ਅਤੇ ਸਿਰੋਪਾਓ ਪਾ ਕੇ ਭਾਜਪਾ ‘ਚ ਸ਼ਾਮਲ ਕਰਵਾਇਆ।
ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸਨੂੰ ਪਾਰਟੀ ਲਈ ਵੱਡਾ ਝੱਟਕਾ ਦੱਸ ਰਹੇ ਹਨ।
ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਬਿੱਟੂ ਨੂੰ ਪਤਾ ਸੀ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਟਿਕਟ ਕੱਟ ਸਕਦੀ ਹੈ ਤੇ ਉਹ ਉਥੋਂ ਜਿੱਤਣ ਵਾਲੇ ਵੀ ਨਹੀਂ ਹਨ। ਇਸ ਲਈ ਉਨ੍ਹਾਂ ਨੇ ਆਪਣਾ ਰਾਹ ਵੱਖ ਕਰ ਲਿਆ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਬਿੱਟੂ ਦੇ ਇਸ ਫੈਸਲੇ 'ਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਘੋਪਿਆ ਹੈ।
ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਐਮਐਲਏ ਗੁਰਪ੍ਰੀਤ ਗੋਗੀ ਵੱਲੋਂ ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਵੱਡੇ ਸਵਾਲ ਖੜੇ ਕੀਤੇ ਹਨ।