ਦਿਵਿਆਂਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਜਲਦ ਭਰੀਆਂ ਜਾਣਗੀਆਂ 1200 ਅਸਾਮੀਆਂ
6 Dec 2023
TV9 Punjabi
ਪੰਜਾਬ ‘ਚ ਦਿਵਿਆਂਗਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 1200 ਰਾਖਵੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਦਿਵਿਆਂਗਾਂ ਨੂੰ ਰੁਜ਼ਗਾਰ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸਰਕਾਰ ਨੇ ਇਹ ਤੋਹਫਾ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਦਿੱਤੀ ਹੈ।
ਡਾ. ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕੀਤੀ
ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਅੰਗਹੀਣਾਂ ਦੀਆਂ ਤਰੱਕੀਆਂ ਲਈ 620 ਅਸਾਮੀਆਂ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਰੱਕੀ ਦੀ ਉਡੀਕ ਕਰ ਰਹੇ ਅੰਗਹੀਣ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਤਰੱਕੀ ਮਿਲ ਜਾਵੇਗੀ |
620 ਅਸਾਮੀਆਂ ਸਬੰਧੀ ਕਾਰਵਾਈ ਸ਼ੁਰੂ
ਰਾਜ ਪੱਧਰੀ ਸਮਾਗਮ ਦੌਰਾਨ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ 12 ਸ਼ਖ਼ਸੀਅਤਾਂ ਨੂੰ ਪੰਜਾਬ ਸਰਕਾਰ ਤਰਫ਼ੋਂ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।
ਰਾਜ ਪੱਧਰੀ ਸਮਾਗਮ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਪਾਹਜ ਵਿਅਕਤੀਆਂ ਲਈ ਸਰਕਾਰ ਰਾਜ ਦੇ 2,59,598 ਅਪਾਹਜ ਵਿਅਕਤੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਪੰਜਾਬ ਸਰਕਾਰ ਹਰ ਕਦਮ ‘ਤੇ ਨਾਲ ਖੜ੍ਹੀ
ਰਾਜ ਪਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ 32 ਵਿਭਾਗਾਂ ਨੇ ਅਪਾਹਜ ਵਿਅਕਤੀਆਂ ਲਈ ਰਾਖਵੀਆਂ 1200 ਅਸਾਮੀਆਂ ਵਿੱਚੋਂ ਕੁਝ ਅਸਾਮੀਆਂ ਦੀ ਸਿੱਧੀ ਭਰਤੀ ਅਤੇ ਕਈ ਪ੍ਰੋਮੋਸ਼ਨ ਰਾਹੀਂ ਭਰੀਆਂ ਜਾਣਗੀਆਂ।
ਅਸਾਮੀਆਂ ਭਰੀਆਂ ਜਾਣਗੀਆਂ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
'Animal' ਦੇਖਣ ਤੋਂ ਬਾਅਦ ਬੌਬੀ ਦੀ ਮਾਂ ਨੇ ਕਹੀ ਅਜਿਹੀ ਗੱਲ, ਤੁਸੀਂ ਹੋ ਜਾਓਗੇ ਹੈਰਾਨ
Learn more