Good News: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਲਈ ਨਵੀਂ ਵੈੱਬਸਾਈਟ ਦੀ ਸ਼ੁਰੂਆਤ, 3 ਫਰਵਰੀ ਨੂੰ NRI ਮਿਲਣੀ
29 Dec 2023
TV9Punjabi
ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ।
ਪਰਵਾਸੀ ਭਾਰਤੀ ਭਾਈਚਾਰੇ ਲਈ ਨਵੀਂ ਵੈੱਬਸਾਈਟ
ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ।
ਪਰਵਾਸੀ ਭਾਰਤੀਆਂ ਦੀ ਭਲਾਈ
ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨਆਈਸੀ ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਐਨਆਰਆਈ ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।
ਅਤਿ ਆਧੁਨਿਕ ਵੈੱਬਸਾਈਟ
ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ ‘ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ।
ਵਿਸਥਾਰਪੂਰਵਕ ਜਾਣਕਾਰੀ
ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਸ਼ਿਕਾਇਤ ਦਰਜ ਕਰਵਾ ਸਕਦੇ
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨਆਰਆਈ ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨਆਰਆਈ ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ।
ਐਨਆਰਆਈ ਮਿਲਣੀਆਂ
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ਪੰਜਾਬ ਸਹਾਇਤਾ ਕੇਂਦਰ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ।
ਪੰਜਾਬ ਸਹਾਇਤਾ ਕੇਂਦਰ ਦੀ ਹੋਵੇਗੀ ਸਥਾਪਨਾ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਝਾਕੀ ਵਿਵਾਦ: AAP ਨੇ ਦਿੱਤਾ ਜਾਖੜ ਨੂੰ ਜਵਾਬ
Learn more