ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਕਈ ਨਵੀਆਂ ਸ਼ੁਰੂਆਤਾਂ ਹੋਣ ਜਾ  ਰਹੀਆਂ ਹਨ।  

1 Jan 2024

TV9Punjabi

ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਕੈਨੇਡਾ ਦੀ ਤਰਜ਼ ‘ਤੇ ਬਣਾਈ ਗਈ ਰੋਡ ਸੇਫਟੀ ਫੋਰਸ ਇਸ ਮਹੀਨੇ ਚਾਰਜ ਸੰਭਾਲ ਲਵੇਗੀ। 

ਸੜਕ ਸੁਰੱਖਿਆ ਫੋਰਸ ਸਾਂਭੇਗੀ ਮੋਰਚਾ

ਫੋਰਸ ਦੀ ਸਿਖਲਾਈ ਪੂਰੀ ਹੋ ਚੁੱਕੀ ਹੈ। ਫੋਰਸ ਵਿੱਚ 1500 ਜਵਾਨ ਸ਼ਾਮਲ ਹਨ। ਇਸ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਹਨ। ਇਸ ਫੋਰਸ ਨੂੰ ਹਾਈਵੇਅ ‘ਤੇ ਤਾਇਨਾਤ ਕੀਤਾ ਜਾਵੇਗਾ। 

1500 ਜਵਾਨ ਸ਼ਾਮਲ

ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਦੀ ਬਜਾਏ 10 ਵਜੇ ਸ਼ੁਰੂ ਹੋਣਗੇ, ਜਦੋਂ ਕਿ ਛੁੱਟੀ 3 ਵਜੇ ਹੋਵੇਗੀ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।

ਅੱਜ ਤੋਂ ਸਕੂਲਾਂ ਦਾ ਸਮਾਂ ਬਦਲਿਆ

ਸਰਦੀ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੇਵਾ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। 2 ਜਨਵਰੀ ਤੋਂ 10 ਜਨਵਰੀ ਤੱਕ ਸਾਰੇ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ।

ਸੇਵਾ ਕੇਂਦਰਾਂ ਦਾ ਸਮਾਂ ਵੀ ਬਦਲਿਆ

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਦੇ ਪਿੱਛੇ ਵਿਚਾਰ ਇਹ ਹੈ ਕਿ ਵਿਦਿਆਰਥੀ ਸਕੂਲ ਬੰਕ ਨਾ ਕਰ ਸਕਣ ਅਤੇ ਉਨ੍ਹਾਂ ਦੀ ਹਾਜ਼ਰੀ ਸਕੂਲਾਂ ਵਿੱਚ ਪੂਰੀ ਹੋਣੀ ਰਹੇ।

 ਹਾਜ਼ਰੀ ਆਨਲਾਈਨ ਲੱਗੇਗੀ

ਲੋਕਾਂ ਨੂੰ ਹੁਣ ਸਰਕਾਰੀ ਹਸਪਤਾਲਾਂ ਵਿੱਚ ਐਕਸਰੇ ਅਤੇ ਅਲਟਰਾਸਾਊਂਡ ਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ। ਇਹ ਪ੍ਰਕਿਰਿਆ 26 ਜਨਵਰੀ ਤੱਕ ਪੂਰੀ ਕਰ ਲਈ ਜਾਵੇਗੀ।

ਐਕਸ-ਰੇ-ਅਲਟਰਾਸਾਊਂਡ ਦੀ ਸਹੂਲਤ

ਪੰਜਾਬ ਪੁਲਿਸ ਵਿੱਚ ਇਸ ਮਹੀਨੇ 1800 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਪੁਲਿਸ ਨੇ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

1800 ਪੁਲਿਸ ਮੁਲਾਜ਼ਮਾਂ ਦੀ ਭਰਤੀ

ਸਾਲ ਦੀ ਸ਼ੁਰੂਆਤ ਵਿੱਚ ਬਦਲੇ ਗਏ ਇਹ 8 ਨਿਯਮ , ਵਧੇਗਾ ਤੁਹਾਡੀ ਜੇਬ ‘ਤੇ ਬੋਝ