31 May 2024
TV9 Punjabi
Author: Ramandeep Singh
ਭਲਕੇ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਸ ਗੱਲ ਦਾ ਦਆਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਨੇ ਦੱਸਿਆ ਕਿ ਇਸ ਵਾਰ ਸਾਰੇ ਪੋਲਿੰਗ ਬੂਥਾਂ ਨੂੰ ਵਾਇਰਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੀਆਂ ਪੋਲਿੰਗ ਪਾਰਟੀਆਂ ਨੂੰ total poling stations ਨਾਲ ਜੋੜਿਆ ਗਿਆ ਹੈ। ਜਿਸ ਨਾਲ ਉਹਨਾਂ ਦੀ ਮੂਵਮਿੰਟ ਤੇ ਨਜ਼ਰ ਰੱਖੀ ਜਾ ਸਕੇਗੀ।
ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੋਂ ਕਰਵਾਉਣ ਲਈ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਡਿਜੀਟਲ ਲੈਣ ਦੇਣ ਤੇ ਵੀ ਚੋਣ ਕਮਿਸ਼ਨ ਵਿਸੇਸ਼ ਨਜ਼ਰ ਰੱਖ ਰਿਹਾ ਹੈ।ਇਸ ਵਾਰ ਚੋਣਾਂ ਵਿੱਚ 2.14 ਕਰੋੜ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਇਨ੍ਹਾਂ ਵਿੱਚ 1.12 ਕਰੋੜ ਪੁਰਸ਼ ਅਤੇ 1.1 ਕਰੋੜ ਔਰਤਾਂ ਹਨ। 18 ਤੋਂ 19 ਸਾਲ ਦੇ ਵੋਟਰਾਂ ਦੀ ਗਿਣਤੀ 5.38 ਲੱਖ ਹੈ। ਜੋ ਪਹਿਲੀ ਵਾਰ ਵੋਟ ਪਾਉਣਗੇ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।
ਇਸ ਦੇ ਨਾਲ ਹੀ ਚੋਣਾਂ ‘ਚ 70 ਹਜ਼ਾਰ ਪੁਲਿਸ, ਕੇਂਦਰੀ ਸੁਰੱਖਿਆ ਬਲ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਹੁਣ ਤੱਕ 800 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਦਿੱਤੀ ਗਈ ਹੈ।
ਇਸ ਵਾਰ 24451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਨੂੰ 14 ਹਜ਼ਾਰ 676 ਥਾਵਾਂ ‘ਤੇ ਲਗਾਇਆ ਗਿਆ ਹੈ। ਇਨ੍ਹਾਂ ਵਿੱਚੋਂ 5694 ਸੰਵੇਦਨਸ਼ੀਲ ਹਨ। ਸਾਰੇ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਕੀਤੀ ਜਾਵੇਗੀ। ਕਈ ਥਾਵਾਂ ‘ਤੇ 6 ਹਜ਼ਾਰ ਤੋਂ ਵੱਧ ਥਾਵਾਂ ‘ਤੇ ਮਾਈਕ੍ਰੋ ਅਬਜ਼ਰਵਰ ਵੀ ਲਗਾਏ ਜਾ ਰਹੇ ਹਨ।
ਪੁਲਿਸ ਨੇ ਹੁਣ ਤੱਕ 800 ਕਰੋੜ ਰੁਪਏ ਦੀ ਜਾਇਦਾਦ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਸ ਵਿੱਚ 716 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਹਨ। ਸ਼ਰਾਬ 26 ਕਰੋੜ ਦੀ ਹੈ। ਇਹ ਪਿਛਲੀਆਂ ਚੋਣਾਂ ਨਾਲੋਂ ਚਾਰ ਗੁਣਾ ਵੱਧ ਹੈ। ਇਸ ਵਾਰ ਜਾਇਦਾਦ ਜ਼ਬਤ ਕਰਨ ਦੇ ਮਾਮਲੇ ਵਿੱਚ ਪੰਜਾਬ ਪੂਰੇ ਦੇਸ਼ ਵਿੱਚ ਤੀਜੇ ਨੰਬਰ ‘ਤੇ ਹੈ।