19-07- 2025
TV9 Punjabi
Author: Isha Sharma
ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ।
ਉਨ੍ਹਾਂ ਨੇ ਕਿਹਾ ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ ਨੂੰ ਸਵੀਕਾਰ ਕੀਤਾ ਜਾਵੇ। ਪੋਸਟ ਵਿੱਚ ਲਿਖਿਆ ਕਿ ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾ ਤੇ ਖਰੀ ਉਤਰੇਗੀ।
ਅਨਮੋਲ ਗਗਨ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ।
ਅਨਮੋਲ ਗਗਨ ਮਾਨ 2022 ਚੋਣਾਂ ਵਿੱਚ ਉਹ ਪਹਿਲੀ ਵਾਰ ਖਰੜ ਹਲਕੇ ਤੋਂ ਵਿਧਾਇਕ ਬਣੇ।
ਉਹ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਪਰ ਮਾਨ ਸਰਕਾਰ ਨੇ 23 ਸਤੰਬਰ 2024 ਨੂੰ ਉਨ੍ਹਾਂ ਦੀ ਕੈਬਨਿਟ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ। ਦੱਸ ਦਈਏ ਕਿ ਉਹ ਸਿਆਸਤ ਤੋਂ ਪਹਿਲਾਂ ਪੰਜਾਬੀ ਗਾਇਕ ਸਨ।