ਪੰਜਾਬ ‘ਚ ਛੇਤੀ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

15 Jan 2024

TV9Punjabi

ਪੰਜਾਬ ਸਰਕਾਰ ਜਲਦੀ ਹੀ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ। 

ਪੰਚਾਇਤੀ ਚੋਣਾਂ 

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਭੇਜੇ ਗਏ ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਅਤੇ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏਈ., ਜੇਈ., ਵੀਡੀਓ, ਐਸਸੀਪੀਓ ਅਤੇ ਪੰਚਾਇਤ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ

ਪਹਿਲੀ ਮੀਟਿੰਗ ਤੋਂ 5 ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਚਾਇਤਾਂ ਦਾ ਕੰਮ ਚਲਾਉਣ ਲਈ ਮੈਨੇਜਰ ਨਿਯੁਕਤ ਕੀਤੇ ਜਾਣੇ ਹਨ।

ਪੰਚਾਇਤਾਂ ਦਾ ਕੰਮ 

ਇਸ ਲਈ ਪੰਚਾਇਤਾਂ ਨੂੰ ਵੰਡਣ ਲਈ ਜ਼ਰੂਰੀ ਜਾਣਕਾਰੀਆਂ ਚਾਹੀਦੀਆਂ ਹਨ, ਜੋ ਕਿ 16 ਜਨਵਰੀ ਯਾਨੀ ਕੱਲ ਤੱਕ ਭੇਜੀਆਂ ਜਾਣੀਆਂ ਹਨ। ਇਸ ਤੋਂ ਸਾਫ਼ ਹੈ ਕਿ ਸਰਕਾਰ ਜਲਦੀ ਹੀ ਪੰਚਾਇਤਾਂ ਨੂੰ ਭੰਗ ਕਰਕੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ।

ਜਾਣਕਾਰੀ ਮੰਗੀ ਗਈ

ਇਸ ਤੋਂ ਪਹਿਲਾਂ ਅਗਸਤ 2023 ਵਿੱਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਰਾਜਪਾਲ ਦੀ ਇਜਾਜ਼ਤ ਨਾਲ 10 ਅਗਸਤ ਨੂੰ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਲਿਆ ਸੀ। ਜਦਕਿ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ।

ਅਗਸਤ 2023 ਵਿੱਚ ਸਰਕਾਰ ਨੇ ਭੰਗ ਕੀਤੀਆਂ ਸਨ ਪੰਚਾਇਤਾਂ

ਜਿਸ ਤੋਂ ਬਾਅਦ ਕੁਝ ਗ੍ਰਾਮ ਪੰਚਾਇਤ ਅਧਿਕਾਰੀਆਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸਰਪੰਚਾਂ ਵੱਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ ਹੈ।

ਗ੍ਰਾਮ ਪੰਚਾਇਤ ਅਧਿਕਾਰੀ ਹਾਈ ਪਹੁੰਚੇ

ਪੰਜਾਬ ਦੀਆਂ ਮੰਡੀਆਂ ‘ਚ ਹੋਵੇਗੀ ਆਨਲਾਈਨ ਗੇਟ ਐਂਟਰੀ, ਪਟਿਆਲਾ ਤੋਂ ਹੋਈ ਸ਼ੁਰੂਆਤ