11-07- 2024
TV9 Punjabi
Author: Isha
ਕਸ਼ਮੀਰ ਦੇ ਕਠੂਆ ਦੇ ਨਾਲ-ਨਾਲ ਡੋਡਾ ‘ਚ ਵੀ ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ।
ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਡੀਜੀਪੀ ਨੇ ਕਠੂਆ ‘ਚ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਬੈਠਕ ਕੀਤੀ।
ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ ਅੱਤਵਾਦੀ ਹਮਲਿਆਂ ਨੂੰ ਰੋਕਣ ਅਤੇ ਅਮਰਨਾਥ ਯਾਤਰਾ ਦੀ ਸੁਰੱਖਿਆ ‘ਤੇ ਚਰਚਾ ਹੋਈ।
ਕਠੂਆ ‘ਚ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ ਅਤੇ 5 ਜ਼ਖਮੀ ਹੋ ਗਏ ਸਨ। ਮੁਕਾਬਲੇ ਤੋਂ ਬਾਅਦ ਡੋਡਾ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।
ਜੰਮੂ-ਕਸ਼ਮੀਰ ਸਰਹੱਦ ‘ਤੇ ਸੁਰੱਖਿਆ ਵਧਾਉਣ ਲਈ ਅੱਜ ਕਠੂਆ ‘ਚ ਉੱਚ ਪੱਧਰੀ ਮੀਟਿੰਗ ਹੋਈ।
ਮੀਟਿੰਗ ਵਿੱਚ ਬੀਐਸਐਫ, ਜੰਮੂ ਕਸ਼ਮੀਰ ਪੁਲੀਸ, ਸੁਰੱਖਿਆ ਏਜੰਸੀਆਂ ਅਤੇ ਇੱਥੋਂ ਤੱਕ ਕਿ ਪੰਜਾਬ ਪੁਲੀਸ ਦੇ ਡੀਜੀਪੀ ਵੀ ਹਾਜ਼ਰ ਸਨ।
ਇਸ ਮੌਕੇ ਸਾਰੀਆਂ ਏਜੰਸੀਆਂ ਵਿੱਚ ਆਪਸੀ ਤਾਲਮੇਲ ਵਧਾਉਣ ਸਬੰਧੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ।