ਪੰਜਾਬ 'ਚ ਚੋਣ ਪ੍ਰਚਾਰ ਖਤਮ ਹੋਣ 'ਚ  3 ਦਿਨ ਬਾਕੀ, ਪੱਬਾਂ ਪਾਰ ਸਿਆਸੀ ਪਾਰਟੀਆਂ 

27  May 2024

TV9 Punjabi

Author: Isha

ਪੰਜਾਬ 'ਚ ਲੋਕ ਸਭਾ ਚੋਣ ਪ੍ਰਚਾਰ ਖਤਮ ਹੋਣ 'ਚ ਹੁਣ 3 ਦਿਨ ਬਾਕੀ ਹਨ।

ਚੋਣ ਪ੍ਰਚਾਰ

ਅਜਿਹੇ 'ਚ ਇਸ ਲੜਾਈ ਨੂੰ ਜਿੱਤਣ ਲਈ ਸਾਰੀਆਂ ਪਾਰਟੀਆਂ ਆਪਣੀਆਂ ਕੋਸ਼ਿਸ਼ਾਂ 'ਚ ਜੁੱਟ ਗਈਆਂ ਹਨ। 

ਕੋਸ਼ਿਸ਼ਾਂ

ਹੁਣ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਭਲਕੇ 28 ਮਈ ਨੂੰ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਵਿੱਚ ਆਪਣੀਆਂ ਤਿੰਨ ਰੈਲੀਆਂ ਕਰਨ ਦੀ ਰਣਨੀਤੀ ਬਣਾਈ ਹੈ। 

ਮਲਿਕਾਰਜੁਨ ਖੜਗੇ

29 ਨੂੰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਖੁਦ ਪੰਜਾਬ ਆਉਣਗੇ। ਇਸ ਦੌਰਾਨ ਉਹ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। 

ਰਾਹੁਲ ਗਾਂਧੀ

ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 

 ਪੁਸ਼ਕਰ ਧਾਮੀ

ਅੱਜ ਲੁਧਿਆਣਾ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ 4 ਵਜੇ ਤੋਂ ਬਾਅਦ ਸ਼ੇਰਪੁਰ ਤੋਂ ਰੋਡ ਸ਼ੋਅ ਕਰਨਗੇ। 

ਅਰਵਿੰਦ ਕੇਜਰੀਵਾਲ

ਅੱਜ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ।

ਰਾਘਵ ਚੱਢਾ

ਪ੍ਰਿਅੰਕਾ ਗਾਂਧੀ ਨੇ PM ਮੋਦੀ ਤੇ ਸਾਧਿਆ ਨਿਸ਼ਾਨਾ, ਕਿਹਾ-ਖਤਮ ਕਰ ਦੇਣਗੇ ਰਿਜ਼ਵਰੇਸ਼ਨ