07-07- 2024
TV9 Punjabi
Author: Isha
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਮੀ ਆਈ ਹੈ।
ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ।