ਪੰਜਾਬ ‘ਚ ਅਗਲੇ 3 ਦਿਨ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

1 Mar 2024

TV9Punjabi

ਪੰਜਾਬ ਵਿੱਚ 3 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ।

ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਸ਼ੁੱਕਰਵਾਰ ਤੋਂ ਪੰਜਾਬ ਦੇ ਕਈ ਜਿਲ੍ਹਿਆਂ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ।

ਵੈਸਟਰਨ ਡਿਸਟਰਬੈਂਸ

ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ।

ਇੰਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ, ਯੂਪੀ ਅਤੇ ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ ਕਾਰਨ ਮੌਸਮ ‘ਚ ਬਦਲਾਅ ਦੇਖਿਆ ਜਾ ਸਕਦਾ ਹੈ।

ਉੱਤਰੀ ਭਾਰਤ ਵਿੱਚ ਮੌਸਮ ਲਵੇਗਾ ਕਰਵਟ

ਮੌਸਮ ਵਿਭਾਗ ਨੇ ਹਿਮਾਚਲ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਅਤੇ ਕੱਲ੍ਹ ਕੁਝ ਇਲਾਕਿਆਂ ‘ਚ ਗੜੇਮਾਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ 5 ਮਾਰਚ ਤੱਕ ਮੌਸਮ ਦਾ ਇਹੀ ਹਾਲ ਰਹਿ ਸਕਦਾ ਹੈ।

ਹਿਮਾਚਲ ਵਿੱਚ ਬਰਫਬਾਰੀ

ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਅੱਜ ਅਤੇ ਕੱਲ੍ਹ ਰਾਤ ਮੀਂਹ ਪੈਣ ਦੀ ਸੰਭਾਵਨਾ ਹੈ। 2 ਮਾਰਚ ਨੂੰ ਮੀਂਹ ਦੀ ਤੀਬਰਤਾ ਵਧ ਸਕਦੀ ਹੈ। ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਮੌਸਮ ਵਿੱਚ ਬਦਲਾਅ ਹੋਵੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਦਿੱਲੀ ‘ਚ ਦੋ ਦਿਨ ਮੀਂਹ

ਕਿਸਾਨਾਂ ਨੇ ਤਿੰਨ ਦਿਨ ਲਈ ਟਾਲਿਆ ਦਿੱਲੀ ਕੂਚ, SKM ਮੁੜ ਤੋਂ ਹੋ ਸਕਦਾ ਇਕੱਠਾ