ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕੇਗਾ ਸਹੁੰ, ਮਿਲੀ ਇਜ਼ਾਜ਼ਤ 

01-07- 2024

TV9 Punjabi

Author: Isha 

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। 

ਖਡੂਰ ਸਾਹਿਬ ਸੀਟ 

ਨੈਸ਼ਨਲ ਐਨਵੈਸਟੀਗੇਸ਼ਨ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ।

NIA

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ।

ਖਾਲਿਸਤਾਨ ਸਮਰਥਕ

ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ।

ਸਹੁੰ

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ।

4,04,430 ਵੋਟਾਂ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ।

12 ਕੇਸ ਦਰਜ

ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ