01-07- 2024
TV9 Punjabi
Author: Isha
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਗਵਾਨ ਸ਼ਿਵ ਦੀ ਤਸਵੀਰ ਲੈ ਕੇ ਸੰਸਦ ਪਹੁੰਚੇ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।
Pic Credit: Social Media
ਉਨ੍ਹਾਂ ਕਿਹਾ ਕਿ ਸੱਚ, ਅਹਿੰਸਾ ਅਤੇ ਸਾਹਸ ਸਾਡੇ ਹਥਿਆਰ ਹਨ। ਸ਼ਿਵ ਦਾ ਤ੍ਰਿਸ਼ੂਲ ਅਹਿੰਸਾ ਦਾ ਪ੍ਰਤੀਕ ਹੈ।
ਰਾਹੁਲ ਨੇ ਆਪਣੇ ਸੰਬੋਧਨ ਦੌਰਾਨ ਕੁਰਾਨ ਅਤੇ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਦਿਖਾਈ।
ਹਾਲਾਂਕਿ ਰਾਹੁਲ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਲੋਕ ਸਭਾ ‘ਚ ਭਾਰੀ ਹੰਗਾਮਾ ਹੋ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਚਕਾਰ ਖੜ੍ਹੇ ਹੋ ਕੇ ਉਨ੍ਹਾਂ ਦੇ ਭਾਸ਼ਣ ‘ਤੇ ਇਤਰਾਜ਼ ਜਤਾਇਆ।
ਰਾਹੁਲ ਗਾਂਧੀ ਦੇ ਬਿਆਨ ਤੇ ਪੀਐੱਮ ਮੋਦੀ ਨੇ ਕਿਹਾ ਕਿ ਇਹ ਸਮੁੱਚੇ ਹਿੰਦੂ ਸਮਾਜ ਨੂੰ ਹਿੰਸਕ ਕਹਿਣਾ ਇੱਕ ਗੰਭੀਰ ਮਾਮਲਾ ਹੈ।