05- June - 2024
TV9 Punjabi
Author: Isha
ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜੋ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਸੀ, ਉਹ ਹੁਣ 42 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ।
ਆਉਣ ਵਾਲੇ ਦਿਨਾਂ ‘ਚ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਹੋਵੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਵੀ ਪੈ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਆਸਪਾਸ ਦੇ ਖੇਤਰ ਵਿੱਚ ਇੱਕ Western Disturbance ਸੀ। ਇਸ ਕਾਰਨ ਮੰਗਲਵਾਰ ਯਾਨੀ 4 ਜੂਨ ਨੂੰ ਮੀਂਹ ਪੈਣਾ ਸੀ। ਪਰ ਚੰਡੀਗੜ੍ਹ ਵਿੱਚ ਮੀਂਹ ਨਹੀਂ ਪਿਆ। ਸਿਰਫ਼ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਇਨ੍ਹਾਂ ਹਵਾਵਾਂ ਕਾਰਨ ਤਾਪਮਾਨ ‘ਚ ਕੁਝ ਰਾਹਤ ਮਿਲੀ ਹੈ।