19 May 2024
TV9 Punjabi
Author: Isha
Western Disturbance ਦਾ ਅਸਰ ਖ਼ਤਮ ਹੋਣ ਦੇ ਨਾਲ ਹੀ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।
ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।
ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਮਿਲਣ ਦੇ ਅਜੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ।