ਝਾਕੀ ਵਿਵਾਦ: AAP ਨੇ ਦਿੱਤਾ ਜਾਖੜ ਨੂੰ ਜਵਾਬ

29 Dec 2023

TV9Punjabi

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਂਕੀ ਦੀ ਅਰਜ਼ੀ ਰੱਦ ਕਰਨ ਦਾ ਮਾਮਲਾ ਹੁਣ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਝਾਂਕੀ ਨੂੰ ਰੱਦ ਕਰਨ ਦੇ ਦਿੱਤੇ ਕਾਰਨਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਗਿਆ ਹੈ। 

ਪੰਜਾਬ ਦੀ ਝਾਂਕੀ ਦੀ ਅਰਜ਼ੀ ਰੱਦ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ ਝਾਕੀਆਂ ਕਿਸੇ ਤਕਨੀਕੀ ਪਹਿਲੂ ਤੇ ਰੱਦ ਕੀਤੀਆਂ ਹੋਈਆ ਹਨ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰ ਗੱਲ ਚ ਸਿਆਸਤ ਕਰਨ ਦੀ ਆਦਤ ਹੈ।

ਜਾਖੜ ਨੇ ਝਾਕੀ ‘ਤੇ ਤਸਵੀਰਾਂ ਲਾਉਣ ਦਾ ਲਾਇਆ ਸੀ ਇਲਜ਼ਾਮ

ਮੁੱਖ ਮੰਤਰੀ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਆਰੋਪਾਂ ਦਾ ਜਵਾਬ ਦਿੰਦਿਆ ਕਿਹਾ ਕਿ ਝਾਕੀ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਦੇ ਨਾਲ ਆਪਣੀ ਤਸਵੀਰ ਲਗਾਉਣ ਦੀ ਉਨ੍ਹਾਂ ਦੀ ਔਕਾਤ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਇਸਨੂੰ ਸਾਬਿਤ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ।

ਸੀਐਮ ਦਾ ਭਾਜਪਾ ਨੂੰ ਜਵਾਬ

ਆਪ ਆਗੂ ਮਾਲਵਿੰਦਰ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਨੇ ਝਾਂਕੀ ਨੂੰ ਰੱਦ ਕਰਨ ਦਾ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਸਵੀਰ ਝਾਂਕੀ ‘ਤੇ ਲਗਾਉਣਾ ਹੈ। 

ਆਪ ਆਗੂ ਮਾਲਵਿੰਦਰ ਕੰਗ ਨੇ ਕਹੀ ਇਹ ਗੱਲ

ਉਨ੍ਹਾਂ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ ਦੇ ਲਿੰਕ ਦੇ ਤੱਥ ਪੇਸ਼ ਕੀਤੇ ਹਨ ਅਤੇ ਦਿਖਾਇਆ ਹੈ ਕਿ ਝਾਂਕੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰ ਨਹੀਂ ਸੀ।

ਕੰਗ ਨੇ ਦਿੱਤ ਸਬੂਤ

ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਂਕੀ ਪੰਜਾਬ ਦੀ ਵਿਰਾਸਤ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀ ਹੈ।

ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦੀ ਹੈ ਝਾਂਕੀ

Facebook-Instagram ਡੀਲੀਟ ਹੋਣਗੇ ਕਈ ਅਕਾਉਂਟ