10 April 2024
TV9 Punjabi
Author: Isha
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲਾ ਮਾਮਲਾ ਅੱਜ ਸੁਪਰੀਮ ਕੋਰਟ ਪਹੁੰਚ ਗਿਆ ਹੈ।
ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੇ ਵਕੀਲ ਅੱਜ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਦਾਲਤ ਵਿੱਚ ਕੇਸ ਦੀ ਛੇਤੀ ਸੁਣਵਾਈ ਦੀ ਮੰਗ ਕਰਨਗੇ।
ਕੇਜਰੀਵਾਲ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਹੋਣ ਦੌਰਾਨ ਆਪਣੇ ਵਕੀਲਾਂ ਨੂੰ ਮਿਲਣ ਲਈ ਵਾਧੂ ਸਮਾਂ ਮੰਗਣ ਵਾਲੀ ਉਨ੍ਹਾਂ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ।
ਕੇਜਰੀਵਾਲ ਨੇ ਆਪਣੇ ਵਕੀਲਾਂ ਤੋਂ ਹਫ਼ਤੇ ਵਿੱਚ ਪੰਜ ਵਾਰ ਮਿਲਣ ਦੀ ਇਜਾਜ਼ਤ ਮੰਗੀ ਸੀ। ਫਿਲਹਾਲ ਉਨ੍ਹਾਂ ਨੂੰ ਹਫਤੇ ‘ਚ ਦੋ ਵਾਰ ਮਿਲਣ ਦੀ ਇਜਾਜ਼ਤ ਹੈ।
ਬੀਤੇ ਕੱਲ੍ਹ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਦਿੱਲੀ ਹਾਈਕੋਰਟ ਨੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਸੀ।
ਦਿੱਲੀ ਹਾਈ ਕੋਰਟ ਨੇ ਕਿਹਾ ਸੀ ਕਿ ਜਾਂਚ ਏਜੰਸੀ ਈਡੀ ਵੱਲੋਂ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਸਹੀ ਸੀ।