SAD ਦੇ ਗੜ੍ਹ 'ਚ AAP ਨੇ ਪਾਈ ਦਰਾਰ, ਬਠਿੰਡਾ 'ਚ ਕਈ ਆਗੂ 'ਆਪ' 'ਚ ਹੋਏ ਸ਼ਾਮਲ 

5 April 2024

TV9 Punjabi

Author: Ramandeep Singh

ਬਠਿੰਡਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਮਜ਼ਬੂਤੀ ਹਾਸਲ ਕੀਤੀ ਹੈ। ਅਕਾਲੀ ਦਲ ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਆਮ ਆਦਮੀ ਪਾਰਟੀ

ਇਸ ਤੋਂ ਇਲਾਵਾ ਕਈ ਜ਼ਿਲ੍ਹਾ ਇਕਾਈਆਂ ਦੇ ਆਗੂ ਵੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਇਸ ਮੌਕੇ ਕਈ ਕਾਂਗਰਸੀ ਆਗੂ ਵੀ ਆਪ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੰਮ ਕੀਤਾ ਹੈ।

ਕਾਂਗਰਸੀ ਆਗੂ ਵੀ ਆਪ 'ਚ ਸ਼ਾਮਲ

ਇਸ ਮੌਕੇ ਬਠਿੰਡਾ ਲੋਕ ਸਭਾ ਲਈ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਇਨ੍ਹਾਂ ਵਰਕਰਾਂ ਦਾ ਭਰਵਾਂ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵੋਟਾਂ ਦਾ ਸਮਾਂ ਹੈ ਅਤੇ ਇਸ ਸਮੇਂ ਇੱਕ ਵੋਟ ਕੀਮਤੀ ਹੈ ਅਤੇ ਇਨ੍ਹਾਂ ਦੇ ਪਾਰਟੀ ਨਾਲ ਜੁੜਣ ਚ ਪਾਰਟੀ ਨੂੰ ਬਹੁਤ ਫਾਇਦਾ ਮਿਲੇਗਾ।

ਖੁੱਡੀਆਂ ਨੇ ਕੀਤਾ ਸੁਆਗਤ

ਇਹ ਸਭ ਆਪਣੇ ਆਪਣੇ ਹਲਕੇ ਤੋਂ ਜਿੱਤ ਕੇ ਆਏ ਹੋਏ ਆਗੂ ਹਨ। ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੱਕ ਅਕਾਲੀ ਦਲ ਅਤੇ ਕਾਂਗਰਸ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਪਰ ਇਨ੍ਹਾਂ ਪਾਰਟੀਆਂ ਨੇ ਇਨ੍ਹਾਂ ਦੀਆਂ ਕੀਮਤ ਨਹੀਂ ਸਮਝੀ।

ਪਾਰਟੀਆਂ ਨੇ ਕੀਮਤ ਨਹੀਂ ਸਮਝੀ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਪਾਰਟੀ ਨੇ ਆਪਣੇ ਨਾਲ ਜੋੜਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਨ੍ਹਾਂ ਵਰਕਰਾਂ ਨੂੰ ਮਿਲੇ ਹਨ। ਇਹ ਸਾਰੇ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋਏ ਹਨ। ਇਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਆਈ ‘ਚ ਪੰਜਾਬ ਦੀ ਤਰੱਕੀ ਹੁੰਦੀ ਵੇਖੀ ਹੈ ਅਤੇ ਨੌਜਵਾਨਾਂ ਨੂੰ ਨੌਕਰੀ ਮਿਲ ਰਹੀ ਹੈ। 

ਪਾਰਟੀ ਦੀਆਂ ਨੀਤੀਆਂ ਤੋਂ ਖੁਸ਼

ਪ੍ਰੀਤੀ ਜ਼ਿੰਟਾ ਨੂੰ ਵੱਡਾ ਕਦਮ ਚੁੱਕਣਾ ਪਵੇਗਾ