14-12- 2024
TV9 Punjabi
Author: Isha Sharma
ਸ਼ੰਭੂ ਬਾਰਡਰ ਤੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁਣੇ ਜਾਣ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ।
Pic Credit: PTI
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਹੁਣ 19ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 18 ਤੱਕ ਕੋਈ ਵੀ ਜੱਥਾ ਦਿੱਲੀ ਵੱਲ ਕੂਚ ਨਹੀਂ ਕਰੇਗਾ।
ਦਿੱਲੀ ਕੂਚ ਕਰਨ ਵਾਲੇ ਅਗਲੇ ਜੱਥੇ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹੋਣਗੇ।