22-07- 2024
TV9 Punjabi
Author: Isha Sharma
ਉੱਤਰ ਪ੍ਰਦੇਸ਼ ‘ਚ ਕਾਂਵੜ ਰੂਟ ‘ਤੇ ‘ਨੇਮ ਪਲੇਟ’ ਲਗਾਉਣ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ।
ਕੋਰਟ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ। ਨੋਟਿਸ ਦਾ ਜਵਾਬ ਦੇਣ ਤੱਕ ਇਹ ਰੋਕ ਜਾਰੀ ਰਹੇਗੀ।
ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।
Kawar yatra
Kawar yatra
ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਇਹ ਚਿੰਤਾਜਨਕ ਸਥਿਤੀ ਹੈ। ਪੁਲਿਸ ਅਧਿਕਾਰੀ ਵੰਡ ਪਾ ਰਹੇ ਹਨ।
ਘੱਟ ਗਿਣਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਆਰਥਿਕ ਬਾਈਕਾਟ ਕੀਤਾ ਜਾ ਰਿਹਾ ਹੈ।