11-09- 2024
TV9 Punjabi
Author: Isha Sharma
ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੀ ਸੁਣਵਾਈ ਤੋਂ ਬਾਅਦ 5 ਅਕਤੂਬਰ ਦੀ ਤਰੀਕ ਦਿੱਤੀ ਗਈ ਹੈ।
Pic Credit: PTI
ਸੰਜੌਲੀ ‘ਚ ਸ਼ਾਂਤੀ ਵਿਵਸਥਾ ਦੇ ਮੱਦੇਨਜ਼ਰ ਬੁੱਧਵਾਰ ਸਵੇਰੇ 7 ਵਜੇ ਤੋਂ ਪੂਰੇ ਇਲਾਕੇ ‘ਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ।
ਉਧਰ ਹਿੰਦੂ ਸੰਗਠਨਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਸੰਜੌਲੀ ਵਿੱਚ ਢਲੀ ਸੁਰੰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਬਾਹਰੋਂ ਆਉਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਢਲੀ ਸੁਰੰਗ ਤੇ ਲਾਏ ਬੈਰੀਕੇਡਿੰਗ ਨੂੰ ਤੋੜ ਦਿੱਤਾ ਹੈ।
ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਵੀ ਕਰ ਦਿੱਤਾ।
ਪੁਲਿਸ ਨੇ ਸੁਰੰਗ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਚੈਕਿੰਗ ਤੋਂ ਬਾਅਦ ਸਿਰਫ਼ ਆਮ ਲੋਕਾਂ ਨੂੰ ਪੈਦਲ ਹੀ ਜਾਣ ਦਿੱਤਾ ਗਿਆ।