SAD ਦੀ ਪੰਜਾਬ ਬਚਾਓ ਯਾਤਰਾ ਫਰੀਦਕੋਟ ਪਹੁੰਚੀ, ਸੁਖਬੀਰ ਬਾਦਲ ਨੇ ਮਾਨ ਸਰਕਾਰ ਨੂੰ ਘੇਰਿਆ

20 March 2024

TV9 Punjabi/ਸੁਖਜਿੰਦਰ ਸਹੋਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਇਹ ਯਾਤਰਾ ਹੁਣ ਫਰੀਦਕੋਟ ਦੇ ਹਲਕਾ ਕੋਟਕਪੂਰ ਵਿੱਚ ਪਹੁੰਚ ਗਈ ਹੈ। 

ਪੰਜਾਬ ਬਚਾਓ ਯਾਤਰਾ

ਸ੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਇਸ ਯਾਤਰਾ 'ਚ ਅਕਾਲੀ ਦਲ ਦੇ ਵਰਕਰਾਂ ਦੇ ਨਾਲ-ਨਾਲ ਪਾਰਟੀ ਦੇ ਸਮੱਰਥਕ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ।

ਵੱਡੀ ਗਿਣਤੀ 'ਚ ਜੁੜ ਰਹੇ ਲੋਕ

ਇਸ ਯਾਤਰਾ ਦੌਰਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦੇ ਨਜ਼ਰ ਆ ਰਹੇ ਹਨ ਅਤੇ ਉਹ ਆਪ ਸਰਕਾਰ ਦੇ ਹੁਣ ਤੱਕ ਦੇ ਕਾਰਜ਼ਕਾਲ ਨੂੰ ਘੇਰਦੇ ਹੋਏ ਲੋਕਾਂ ਤੱਕ ਸੰਦੇਸ਼ ਪਹੁੰਚਾ ਰਹੇ ਹਨ।

ਮਾਨ ਸਰਕਾਰ ਨੂੰ ਘੇਰਿਆ

ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਹੁਣ ਤੱਕ ਦਾ ਸਭ ਤੋਂ ਮਾੜਾ ਸੀਐਮ ਹੋਣ ਦੀ ਵਿਲੱਖਣ ਪ੍ਰਾਪਤੀ ਆਪਣੇ ਨਾਂ ਕਰ ਲਈ ਹੈ।

ਸਭ ਤੋਂ ਮਾੜਾ CM

ਉਨ੍ਹਾਂ ਨੇ ਕਿਹਾ ਕਿ ਸੀਐਮ ਮਾਨ ਨੇ ਨਾ ਸਿਰਫ਼ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਬਲਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਅਨੁਸਾਰ ਕੰਮ ਕਰਦੇ ਹਨ।

ਪੰਜਾਬ ਹੋ ਰਿਹਾ ਕੰਗਾਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਕਰਨ ਦੀ ਥਾਂ ਦਾ ਇਸ਼ਤਿਹਾਰਬਾਜ਼ੀ ਅਤੇ ਸਸਤੇ ਲੋਕ ਤਮਾਸ਼ਿਆਂ ਦਾ ਸਹਾਰਾ ਲੈ ਰਹੀ ਹੈ। ਸੁਖਬੀਰ ਬਾਦਲ ਦੀ ਇਸ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪੰਜਾਬ ਸਰਕਾਰ ਲੈ ਰਹੀ ਸਸਤੇ ਤਮਾਸ਼ਿਆ ਦਾ ਸਹਾਰਾ

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ 4 ਲੋਕਾਂ ਦੀ ਮੌਤ