24 March 2024
TV9 Punjabi
ਅੱਜ ਕੱਲ੍ਹ ਸੰਗਰੂਰ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤ ਚਰਚਾਵਾਂ ਦਾ ਵਿਸ਼ਾ ਬਣਿਆ ਹੋਇਆ ਹੈ।
ਇਹਨਾਂ ਮੌਤਾਂ ਨੇ ਜਿੱਥੇ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਪ੍ਰਸ਼ਾਸਨ ਨੂੰ ਸਵਾਲਾਂ ਘੇਰੇ ਵਿੱਚ ਖੜ੍ਹਾ ਕੀਤਾ ਹੈ।
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ CM ਮਾਨ ਸੰਗਰੂਰ ਪਹੁੰਚੇ।
ਇਸ ਮੌਕੇ ਮੁੱਖ ਮੰਤਰੀ ਨੇ ਪੀੜਤਾਂ ਨੂੰ ਭਰੋਸਾ ਦਵਾਇਆ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
CM ਮਾਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ।
ਹੁਣ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਹਰਕਤ ਵਿੱਚ ਆਏ ਆਬਕਾਰੀ ਵਿਭਾਗ ਨੇ ਆਪਣੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ।