14-02- 2025
TV9 Punjabi
Author: Isha Sharma
ਅਦਾਕਾਰ ਅਕਸ਼ੈ ਕੁਮਾਰ, ਆਰ ਮਾਧਵਨ ਅਤੇ ਅਨੰਨਿਆ ਪਾਂਡੇ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ।
ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਆਪਣੀ ਨਵੀਂ ਫਿਲਮ ਕੇਸਰੀ ਚੈਪਟਰ 2 ਦੀ ਸਫ਼ਲਤਾ ਲਈ ਅਰਦਾਸ ਕਰਨ ਲਈ ਪਹੁੰਚੀ ਸਟਾਰਕਾਸਟ।
ਫਿਲਮ ਕੇਸਰੀ 2 ਅਗਲੇ ਕੁਝ ਦਿਨਾਂ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।
ਕਰਨ ਸਿੰਘ ਤਿਆਗੀ ਦੁਆਰਾ ਨਿਰਦੇਸ਼ਤ, ਫਿਲਮ ਕੇਸਰੀ ਚੈਪਟਰ 2 ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਲੜੇ ਗਏ ਇੱਕ ਕੇਸ 'ਤੇ ਅਧਾਰਤ ਹੈ।
ਇਹ ਕੋਰਟਰੂਮ ਡਰਾਮਾ 18 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ। ਫਿਲਮ ਵਿੱਚ ਅਕਸ਼ੈ ਕੁਮਾਰ ਵਕੀਲ ਸੀ. ਸ਼ੰਕਰਨ ਨਾਇਰ ਦੀ ਭੂਮਿਕਾ ਨਿਭਾ ਰਹੇ ਹਨ।