26 ਜਨਵਰੀ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ, ਸੀਐਮ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ
3 Jan 2024
TV9Punjabi
26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਹੋਰ ਮੰਤਰੀ ਵੀ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ।
ਗਣਤੰਤਰ ਦਿਹਾੜਾ
ਪੰਜਾਬ ਦੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸਨੂੰ ਲੈ ਕੇ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਮੁਤਾਬਕ, ਗਣਰਾਜ ਦਿਹਾੜੇ ਦੇ ਮੌਕੇ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ ਵਿੱਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਤਿਰੰਗਾ ਲਹਿਰਾਉਣਗੇ।
ਰਾਜਪਾਲ ਤਿਰੰਗਾ ਲਹਿਰਾਉਣਗੇ
ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਲੈਣਗੇ।
ਮੁੱਖ ਮੰਤਰੀ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ
ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਤਾਂ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਵਿੱਚ ਹਿੱਸਾ ਲੈਣਗੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ
ਲਿਸਟ ਜਾਰੀ ਕਰਨ ਦੇ ਨਾਲ ਹੀ ਜਿਲ੍ਹੇ ਨਾਲ ਸਬੰਧਤ ਐਸਡੀਐਮ ਨੂੰ ਉੱਘੀਆਂ ਸ਼ਖਸੀਅਤਾਂ ਤੇ ਗਣਤੰਤਰ ਦਿਹਾੜੇ ਦੇ ਸਮਾਗਮ ਵਿੱਚ ਹਿੱਸਾ ਲੈਣ ਦੀ ਰਸਮ ਬਾਰੇ ਤੁਰੰਤ ਸੂਚਿਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਤਾਂ ਜੋ ਪੂਰੇ ਪ੍ਰੋਗਰਾਮ ਨੂੰ ਉੱਤਸੁਕਤਾ ਨਾਲ ਮਨਾਉਣ ਲਈ ਸਮੇਂ-ਸਿਰ ਕਾਰਵਾਈ ਕੀਤੀ ਜਾ ਸਕੇ।
ਜਿਲ੍ਹੇ ਨਾਲ ਸਬੰਧਤ ਐਸਡੀਐਮ ਨੂੰ ਆਦੇਸ਼ ਜਾਰੀ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਸਰਦੀਆਂ ਵਿੱਚ ਆਪਣੇ ਆਪ ਨੂੰ ਡੈਂਡਰਫ ਤੋਂ ਕਿਵੇਂ ਬਚਾਈਏ?
Learn more