19-11- 2024
TV9 Punjabi
Author: Isha Sharma
7 ਦਿਨਾਂ ‘ਚ 4 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਰਿਕਵਰੀ ਦੇਖਣ ਨੂੰ ਮਿਲੀ ਹੈ।
ਨਿਵੇਸ਼ਕਾਂ ਨੇ 6.50 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਵਸੂਲੀ ਕਰ ਲਈ ਹੈ।
ਮੰਗਲਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਹਾਂ ‘ਚ ਇਕ ਫੀਸਦੀ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ।
ਸੈਂਸੈਕਸ ਇਕ ਵਾਰ ਫਿਰ 78 ਹਜ਼ਾਰ ਅੰਕਾਂ ਦੇ ਪੱਧਰ ਨੂੰ ਪਾਰ ਕਰ ਗਿਆ।
ਦੂਜੇ ਪਾਸੇ ਨਿਫਟੀ ‘ਚ 300 ਤੋਂ ਜ਼ਿਆਦਾ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ।
ਸ਼ੇਅਰ ਬਾਜ਼ਾਰ ‘ਚ ਤੇਜ਼ੀ ਦਾ ਮੁੱਖ ਕਾਰਨ ਆਈਟੀ, ਆਟੋ ਅਤੇ ਊਰਜਾ ਸਟਾਕ ‘ਚ ਤੇਜ਼ੀ ਨੂੰ ਮੰਨਿਆ ਜਾ ਰਿਹਾ ਹੈ।