ਜਾਣੋ ਕਿਹੜੀਆਂ ਗਲਤੀਆਂ ਕਾਰਨ ਤਨਖਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ

04-12- 2024

TV9 Punjabi

Author: Isha Sharma

ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹੀਆ ਕਰਾਰ ਦਿੰਦਿਆਂ ਧਾਰਮਿਕ ਸਜ਼ਾਵਾਂ ਦੇਣ ਦਾ ਵੀ ਐਲਾਨ ਕੀਤਾ ਸੀ।

ਧਾਰਮਿਕ ਸਜ਼ਾਵਾਂ

ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਗੁਰੂਦੁਆਰਾ ਸਾਹਿਬ 'ਚ ਵਾਸ਼ਰੂਮਸ ਦੇ ਨਾਲ-ਨਾਲ ਬਰਤਨ ਸਾਫ਼ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ

ਇਸ ਤੋਂ ਇਲਾਵਾ ਉਨ੍ਹਾਂ ਨੂੰ ਲੰਗਰ ਦੀ ਸੇਵਾ, ਕੀਰਤਨ ਸਰਵਣ ਅਤੇ ਸੁਖਮਣੀ ਸਾਹਿਬ ਦਾ ਪਾਠ ਵੀ ਕਰਨਾ ਹੋਵੇਗਾ।

ਸੁਖਮਣੀ ਸਾਹਿਬ ਦਾ ਪਾਠ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਕਈ ਗੁਨਾਹਾਂ ਲਈ ਇਹ ਸਜ਼ਾ ਦਿੱਤੀ ਗਈ ਹੈ।

ਸੁਖਬੀਰ ਸਿੰਘ ਬਾਦਲ

ਉਨ੍ਹਾਂ ‘ਤੇ ਸਭ ਤੋਂ ਵੱਡਾ ਦੋਸ਼ ਇਹ ਸੀ ਕਿ ਉਨ੍ਹਾਂ ਨੇ 2007 ‘ਚ ਸਲਾਬਤਪੁਰਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਦਰਜ ਕੀਤਾ ਕੇਸ ਵਾਪਸ ਲੈ ਲਿਆ ਸੀ। 

ਗੁਰਮੀਤ ਰਾਮ ਰਹੀਮ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਵੱਲੋਂ ਨਿਖੇਧੀ ਕੀਤੀ ਗਈ।

ਖ਼ਤਰਨਾਕ ਹਮਲਾ 

ਕੌਣ ਹੈ ਜਸਬੀਰ ਸਿੰਘ, ਜਿਸਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸੁਖਬੀਰ ਬਾਦਲ ਦੀ ਬਚਾਈ ਜਾਨ