ਸੁਖਬੀਰ ਸਿੰਘ ਬਾਦਲ ਆਪਣੇ ਹੀ ਬਿਆਨ ‘ਤੇ ਘਿਰੇ , ਵਿਰੋਧੀਆਂ ਨੇ ਲਈ ਚੁਟਕੀ
27 Dec 2023
TV9Punjabi
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਇਕਜੁੱਟ ਕਰਨ ਲਈ ਮੁਸਲਮਾਨਾਂ ਦੀ ਮਿਸਾਲ ਇਸ ਤਰ੍ਹਾਂ ਦਿੱਤੀ ਕਿ ਉਹ ਆਪ ਹੀ ਵਿਵਾਦਾਂ ਵਿੱਚ ਘਿਰ ਗਏ।
ਵਿਵਾਦਾਂ ਵਿੱਚ ਘਿਰੇ ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕਿਹਾ ਸੀ ਕਿ ਦੇਸ਼ ‘ਚ ਮੁਸਲਿਮ ਆਬਾਦੀ 18 ਫੀਸਦੀ ਹੈ ਪਰ ਉਹ ਇਕਜੁੱਟ ਨਹੀਂ ਹਨ, ਉਨ੍ਹਾਂ ਕੋਲ ਕੋਈ ਲੀਡਰਸ਼ਿਪ ਨਹੀਂ ਹੈ, ਇਸੇ ਕਰਕੇ ਉਹ ਬਾਬਰੀ ਮਸਜਿਦ ਦੀ ਲੜਾਈ ਹਾਰ ਗਏ ਹਨ।
ਸੁਖਬੀਰ ਬਾਦਲ ਨੇ ਕੀ ਕਿਹਾ?
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਾਦਲ ਨੇ ਕਿਹਾ ਕਿ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕਜੁੱਟ ਹਨ ਪਰ ਕੁਝ ਤਾਕਤਾਂ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਸਿੱਖਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ।
ਕੁਝ ਤਾਕਤਾਂ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ- ਬਾਦਲ
ਭਾਜਪਾ ਆਗੂ ਹਰਜੀਤ ਗਰੇਵਾਲ ਨੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਅਜਿਹੇ ਬਿਆਨਾਂ ਨਾਲ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤੋਂ ਬਿਨਾਂ ਅਕਾਲੀ ਦਲ ਪੰਜਾਬ ਵਿੱਚ ਕਦੇ ਵੀ ਸਰਕਾਰ ਨਹੀਂ ਬਣਾ ਸਕਦਾ।
ਸੁਖਬੀਰ ਬਾਦਲ ਆਪਣਾ ਤੇ ਕੌਮ ਦਾ ਕਰ ਰਹੇ ਨੁਕਸਾਨ- ਗਰੇਵਾਲ
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਸੰਸਦ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ। ਸੁਖਬੀਰ ਬਾਦਲ ਅਜਿਹੇ ਬਿਆਨਾਂ ਨਾਲ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ
ਸਮਾਜ ਨੂੰ ਵੰਡਣ ਦਾ ਕੰਮ ਕਰ ਰਹੇ ਸੁਖਬੀਰ- ਬਿੱਟੂ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਕਿੰਨੇ ਸਮੇਂ ਲਈ ਕਰਨੀ ਚਾਹੀਦੀ ਹੈ ਸੈਰ, ਇੱਥੇ ਜਾਣੋ
Learn more