05-12- 2024
TV9 Punjabi
Author: Isha Sharma
ਸੁਖਬੀਰ ਬਾਦਲ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗਲੇ ਵਿੱਚ ਤਖਤੀ, ਸੇਵਾਦਾਰ ਦਾ ਚੋਲਾ ਤੇ ਹੱਥ 'ਚ ਬਰਛਾ ਫੜਕੇ ਸੇਵਾ ਨਿਭਾਈ।
ਹਾਲਾਂਕਿ ਕੱਲ੍ਹ ਦੀ ਘਟਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ।
ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਪੂਰੀ ਕਰਨ ਤੋਂ ਬਾਅਦ ਅੱਜ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਅਕਾਲੀ ਆਗੂ ਵੀ ਸੇਵਾ ਕਰਨਗੇ।
ਇਸ ਮੌਕੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜਿਠੀਆ ਅਤੇ ਡਾ.ਦਲਜੀਤ ਚੀਮਾ ਵੀ ਪਹੁੰਚੇ।
ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੇ ਪੁੱਤਰ ਅੰਤਰਵੀਰ ਸਿੰਘ ਨਾਲ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਦੀਆਂ ਦੋਵੇਂ ਧੀਆਂ ਵੀ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ।