ਮੁੜ ਤੋਂ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਸੁਖਪਾਲ ਖਹਿਰਾ

12  OCT 2023

TV9 Punjabi

ਸਾਲ 2015 ਦੇ ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਇਕ ਵਾਰ ਫਿਰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਪੁਲਿਸ ਰਿਮਾਂਡ

14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ। ਵੀਰਵਾਰ ਦੀ ਸੁਣਵਾਈ ਦੌਰਾਨ ਪੁਲਿਸ ਨੇ ਮਾਮਲੇ ਦੀ ਜਾਂਚ ਲਈ 7 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੋਂ ਕੋਰਟ ਨੇ ਦੋ ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ।

ਵੀਰਵਾਰ ਦੀ ਸੁਣਵਾਈ

ਪੁਲਿਸ ਨੇ ਕੋਰਟ ਨੂੰ ਇਹ ਵੀ ਦੱਸਿਆ ਕਿ ਖਹਿਰਾ ਜਾਂਚ ਵਿੱਚ ਬਿਲਕੁੱਲ ਵੀ ਸਹਿਯੋਗ ਨਹੀਂ ਕਰ ਰਹੇ ਹਨ, ਜਿਸ ਕਰਕੇ ਜਾਂਚ ਅੱਗੇ ਵਧਾਉਣ ਵਿੱਚ ਦਿੱਕਤ ਪੇਸ਼ ਆ ਰਹੀ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਪੁਲਿਸ ਨੂੰ ਖਹਿਰਾ ਦਾ ਦੋ ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ।

ਪੁਲਿਸ ਨੇ ਕਹੀ ਇਹ ਗੱਲ

ਸੁਖਪਾਲ ਖਹਿਰਾ ਦੇ ਵਕੀਲ ਨੇ ਮੀਡੀਆ ਨੂੰ ਦੱਸਿਆ ਕਿ ਖਹਿਰਾ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਕਸਟਡੀ ਵਿੱਚ ਰੱਖਿਆ ਗਿਆ ਹੈ। 

ਖਹਿਰਾ ਦੇ ਵਕੀਲ ਦੇ ਪੁਲਿਸ ‘ਤੇ ਆਰੋਪ

ਖਹਿਰਾ ਦੀ ਪੇਸ਼ੀ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਕਈ ਵਰਕਰਾਂ ਨਾਲ ਕੋਰਟ ਵਿੱਚ ਮੌਜੂਦ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਕੋਰਟ ਵਿੱਚ ਵੀ ਖਹਿਰਾ ਨਾਲ ਮਿਲਣ ਨਹੀਂ ਦਿੱਤਾ।

ਕਾਂਗਰਸ ਦਾ ਪ੍ਰਦਰਸ਼ਨ

ਇਹ ਇਜ਼ਰਾਈਲੀ ਪਕਵਾਨ ਭਾਰਤ ਵਿੱਚ ਕੀਤੇ ਜਾਂਦੇ ਪਸੰਦ