02-01- 2024
TV9 Punjabi
Author: Isha
ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।
ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਕੋਸ਼ਿਸ਼ ਕਰ ਰਹੀ ਹੈ।
ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।
ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ।
ਗੁੜ ਦੀ ਚਾਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੀ ਹੈ। ਅਜਿਹਾ ਕਰਨ ਨਾਲ ਖੂਨ ਸਾਫ ਰਹਿੰਦਾ ਹੈ ਅਤੇ ਸਕਿਨ ਨਿਖਰਦੀ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ।