18-12- 2024
TV9 Punjabi
Author: Isha Sharma
ਅੱਜ ਸ਼ੰਭੂ ਬਾਰਡਰ ਬੰਦ ਹੋਣ ਅਤੇ ਪੰਜਾਬ ਹਰਿਆਣਾ ਦੀ ਸਰਹੱਦ ਤੇ ਚੱਲ ਰਹੇ ਅੰਦੋਲਨ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ।
Pic Credit: PTI
ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਹੋਏ। ਕੋਰਟ ਨੇ ਸੁਣਵਾਈ ਦੀ ਸ਼ੁਰੁਆਤ ਵਿੱਚ ਹੀ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਮੰਗੀ।
ਸੁਪਰੀਮ ਕੋਰਟ ਨੂੰ ਸਿੱਧੇ ਕੋਰਟ ਆਉਣ ਦਾ ਵੀ ਪ੍ਰਸਤਾਵ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਬੈਂਚ ਨੇ ਕਿਹਾ ਕਿ ਕੋਰਟ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਤਿਆਰ ਹੈ।
ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਵਕੀਲ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਕੋਰਟ ਨੂੰ ਜਾਣਕਾਰੀ ਦਿੱਤੀ।
ਵਕੀਲ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਮੁਤਾਬਿਕ ਸਰਕਾਰ ਨੇ ਡੱਲੇਵਾਲ ਨੂੰ ਸਿਹਤ ਸਹੂਲਤਾਂ ਦੀ ਪੇਸ਼ਕਸ ਕੀਤੀ ਸੀ। ਪਰ ਡੱਲੇਵਾਲ ਕੋਈ ਵੀ ਮੈਡੀਕਲ ਟੈਸਟ ਨਹੀਂ ਕਰਵਾਉਣਾ ਚਾਹੁੰਦੇ।
ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ। ਡੱਲੇਵਾਲ ਦੇ ਮਨ ਅੰਦਰ ਕੁੱਝ ਭਾਵਨਾਵਾਂ ਹਨ ਅਤੇ ਕੁੱਝ ਉਹਨਾਂ ਉੱਪਰ ਆਪਣੇ ਸਾਥੀ ਕਿਸਾਨਾਂ ਦਾ ਵੀ ਦਬਾਅ ਹੋਵੇਗਾ।