ਸਾਡੇ ਕੋਲ ਨਹੀਂ ਹੈ ਇੱਕ ਬੂੰਦ ਵੀ ਪਾਣੀ, SYL ਦੇ ਮੁੱਦੇ 'ਤੇ ਬੈਠਕ ਤੋਂ ਬਾਅਦ ਬੋਲੇ ਸੀਐੱਮ ਮਾਨ

28 Dec 2023

TV9Punjabi

SYL ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਬੈਠਕ ਹੋਈ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹੇ। 

SYL ਮੁੱਦਾ

SYL ਦੇ ਮੁੱਦੇ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਸੀ। ਦੱਸ ਦੇਈਏ ਕਿ ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ।

ਤੀਜੀ ਮੀਟਿੰਗ

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਪੁਰਾਣਾ ਸਟੈਂਡ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਕਿਸੇ ਨੂੰ ਵੀ ਪਾਣੀ ਦੇਣ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਅੱਜ ਵੀ ਅਸੀਂ ਆਪਣੇ ਪੁਰਾਣੇ ਸਟੈਂਡ ਤੇ ਕਾਇਮ ਹਾਂ। 

ਸੀਐਮ ਮਾਨ ਨੇ ਆਪਣਾ ਪੁਰਾਣਾ ਸਟੈਂਡ ਦੁਹਰਾਇਆ

ਉਨ੍ਹਾਂ ਕਿਹਾ ਕਿ ਤੁਸੀਂ ਯਮੁਨਾ ਤੋਂ ਪਾਣੀ ਲੈ ਲਵੋ, ਸਾਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਹੜ੍ਹ ਆਏ ਸਨ ਤਾਂ ਉਦੋਂ ਅਸੀਂ ਕਿਹਾ ਸੀ ਕਿ ਪਾਣੀ ਲੈ ਲਵੋ। ਉਦੋਂ ਕਿਸੇ ਨੂੰ ਵੀ ਉਸ ਪਾਣੀ ਦੀ ਲੋੜ ਨਹੀਂ ਸੀ।

ਹੜ੍ਹ ਸਮੇਂ ਪਾਣੀ ਦੀ ਲੋੜ ਨਹੀਂ ਸੀ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਮਤਲਬ ਹੀ ਪੈਦਾ ਨਹੀਂ ਹੁੰਦਾ ਹੈ। 

ਸਾਡੇ ਕੋਲ ਇੱਕ ਵੀ ਬੂੰਦ ਨਹੀਂ

ਸੀਐਮ ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਕਹਿ ਰਹੇ ਹਨ ਕਿ ਘੱਟੋ-ਘੱਟ ਨਹਿਰ ਦਾ ਨਿਰਮਾਣ ਤਾ ਕਰ ਲਿਆ ਜਾਵੇ। ਪਰ ਪੰਜਾਬ ਨੇ ਸਾਫ਼ ਕਹਿ ਦਿੱਤਾ ਹੈ ਕਿ ਜਦੋਂ ਸਾਡੇ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਕੀ ਮਤਲਬ ਹੈ? 

ਨਹਿਰ ਬਣਾਉਣ ਦਾ ਕੋਈ ਮਤਲਬ ਨਹੀਂ

IPL ਲਈ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਤਿਆਰ, 2024 ‘ਚ ਖੇਡੇ ਜਾਣਗੇ ਮੈਚ