23-07- 2024
TV9 Punjabi
Author: Isha
ਬਜਟ ਦੇ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਜਿੱਥੇ ਸੈਂਸੈਕਸ ‘ਚ ਡੇਢ ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਦੂਜੇ ਪਾਸੇ ਕਾਰੋਬਾਰੀ ਸੈਸ਼ਨ ਦੌਰਾਨ ਨਿਫਟੀ 1 ਫੀਸਦੀ ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ।
ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ‘ਚ 2 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਦੂਜੇ ਪਾਸੇ, ਐਸਬੀਆਈ ਦੇ ਸ਼ੇਅਰਾਂ ਵਿੱਚ ਲਗਭਗ 2 ਪ੍ਰਤੀਸ਼ਤ ਅਤੇ ਐਲ ਐਂਡ ਟੀ ਦੇ ਸ਼ੇਅਰਾਂ ਵਿੱਚ 4 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਹੈ।