12-02- 2024
TV9 Punjabi
Author: Gobind Saini
ਬਠਿੰਡਾ ਦੇ ਲੋਕ ਅੱਜ ਗੁਰੂ ਰਵਿਦਾਸ ਜੀ ਦੇ ਮੰਦਰ ਵਿੱਚ ਨਤਮਸਤਕ ਹੋਏ ।
ਪਰਸਰਾਮ ਨਗਰ ਵਿਖੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਧੂਮ ਧਾਮ ਦੇ ਨਾਲ ਮਨਾਇਆ ਗਿਆ।
ਵੱਡੀ ਸੰਖਿਆ ਵਿੱਚ ਸੰਗਤਾਂ ਦੇ ਵੱਲੋਂ ਮੰਦਰ ਵਿੱਚ ਮੱਥਾ ਟੇਕਿਆ ਗਿਆ।
ਸੰਗਤਾਂ ਨੇ ਕੇਂਦਰ ਸਰਕਾਰ ਅਤੇ ਰੇਲ ਮੰਤਰੀ ਤੋਂ ਮੰਗ ਕੀਤੀ ਕਿ ਬਠਿੰਡਾ ਤੋਂ ਬਨਾਰਸ ਲਈ ਰੋਜਾਨਾ ਲਈ ਇੱਕ ਰੇਲ ਗੱਡੀ ਚਲਾਈ ਜਾਵੇ।
ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੀ ਸਮਾਗਮ ਵਿੱਚ ਮੌਜੂਦ ਰਹੇ ਅਤੇ ਗੁਰੂ ਰਵੀ ਦਾਸ ਜੀ ਦਾ ਆਸ਼ੀਰਵਾਦ ਲਿਆ।