ਚੋਣ ਆਯੋਗ ਨੇ ਸਵੀਕਾਰ ਕੀਤੀ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਦੀ ਨਾਮਜ਼ਦਗੀ

15 May 2024

TV9 Punjabi

Author: Isha

ਖਾਲਿਸਤਾਨ ਪੱਖੀ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਲਈ ਲੋਕ ਸਭਾ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਹੈ। 

ਅੰਮ੍ਰਿਤਪਾਲ ਸਿੰਘ 

ਉਹ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਿਹਾ ਹੈ।

ਖਡੂਰ ਸਾਹਿਬ ਲੋਕ ਸਭਾ ਸੀਟ

ਲੋਕ ਸਭਾ ਚੋਣਾਂ ਲਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਨੇ ਮਨਜ਼ੂਰ ਕਰ ਲਏ ਹਨ।

ਲੋਕ ਸਭਾ ਚੋਣਾਂ

ਦਰਅਸਲ ਅੰਮ੍ਰਿਤਪਾਲ ਸਿੰਘ ਤੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਸਮੇਤ ਕਈ ਗੰਭੀਰ ਆਰੋਪ ਹਨ। ਅਤੇ ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਐਨਐਸਏ

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਪਿਛਲੇ ਸਾਲ 23 ਅਪ੍ਰੈਲ ਨੂੰ ਮੋਗਾ, ਪੰਜਾਬ ਤੋਂ ਗ੍ਰਿਫਤਾਰ ਕੀਤਾ ਸੀ। ਪਰ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। 

ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ

ਕੀ ਲਾਰੈਂਸ ਬਿਸ਼ਨੋਈ ਹੈ ਅਗਲਾ ਦਾਊਦ?