06-07- 2024
TV9 Punjabi
Author: Isha
ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਸਿੱਧੂ ਮੂਸੇਵਾਲਾ ਦੀ ਥਾਰ ਵਿੱਚ ਬੈਠੇ ਸਨ।
Pic Credit: Instagram
ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ।
ਇਹ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਦੀ ਹੈ। ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ।
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 6 ਸ਼ੂਟਰਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਸੀ।
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ।
ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ।
ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।