9 April 2024
TV9 Punjabi
Author: Isha
ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਮੀਟਿੰਗ ਹੋਈ।
ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਮੁੜ ਤੋਂ ਡੁੰਘਾਈ ਨਾਲ ਮੰਥਨ ਕੀਤਾ ਗਿਆ ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਇਸ ਫੈਸਲੇ ਨੂੰ ਪੰਜਾਬ ਦੇ ਹਿੱਤ ਵਿੱਚ ਕਰਾਰ ਦਿੱਤਾ।
ਰਾਜਾ ਵੜਿੰਗ ਨੇ ਦੱਸਿਆ ਕਿ ਨਿਆਂ ਪੱਤਰ ਵਿੱਚ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਾ ਜ਼ਿਕਰ ਕੀਤਾ ਗਿਆ ਹੈ ਤਾਂ ਕਰਜ਼ੇ ਲਈ ਕਮਿਸ਼ਨ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਜੇਕਰ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ 30 ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਆ ਜਾਵੇਗਾ।
ਕਾਂਗਰਸ ਨੂੰ ਇਸ ਗੱਲ ਦਾ ਵੀ ਡਰ ਹੈ ਕਿ ਇਸ ਦਾ ਅਸਰ ਕਈ ਹਲਕਿਆਂ ਵਿੱਚ ਦੇਖਣ ਨੂੰ ਮਿਲੇਗਾ। ਹਾਲ ਹੀ ਦੇ ਦਿਨਾਂ ਵਿੱਚ ਕਈ ਕਾਂਗਰਸੀ ਆਗੂ ਪਾਰਟੀ ਛੱਡ ਚੁੱਕੇ ਹਨ।