26 Jan 2024
TV9 Punjabi
ਮੇਥੀ ਦੇ ਬੀਜ ਸਿਹਤ ਦੇ ਨਜ਼ਰੀਏ ਤੋਂ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ 'ਚ ਵਿਟਾਮਿਨ ਸੀ, ਡੀ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।
ਮੇਥੀ ਦੇ ਬੀਜਾਂ ਵਾਂਗ ਇਸ ਦਾ ਪਾਣੀ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ ਸਰੀਰਕ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।
ਡਾਈਟੀਸ਼ੀਅਨ ਮੁਤਾਬਕ ਮੇਥੀ ਦੇ ਪਾਣੀ 'ਚ ਫਾਈਬਰ ਅਤੇ ਐਨਜ਼ਾਈਮ ਪਾਏ ਜਾਂਦੇ ਹਨ, ਜੋ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼ ਅਤੇ ਗੈਸ ਤੋਂ ਰਾਹਤ ਮਿਲਦੀ ਹੈ।
ਮੇਥੀ ਦਾ ਪਾਣੀ ਦਿਲ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਕੋਲੈਸਟ੍ਰਾਲ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ, ਜਿਸ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ।
ਮੇਥੀ ਵਿੱਚ ਵਿਟਾਮਿਨ ਸੀ ਅਤੇ ਡੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਮੁਹਾਸੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੇਥੀ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ।
ਭਾਰ ਘਟਾਉਣ ਵਿਚ ਵੀ ਮੇਥੀ ਦਾ ਪਾਣੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਫਾਈਬਰ ਪੇਟ ਦੀ ਚਰਬੀ ਅਤੇ ਭਾਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।
ਰਾਤ ਨੂੰ ਮੇਥੀ ਦੇ ਦਾਣੇ ਭਿਓ ਕੇ ਇਸ ਦਾ ਪਾਣੀ ਪੀਣ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਨਾਲ ਲੱਤਾਂ ਦਾ ਦਰਦ ਵੀ ਠੀਕ ਹੋ ਜਾਂਦਾ ਹੈ।