15-11- 2024
TV9 Punjabi
Author: Isha Sharma
ਸਰਦੀਆਂ ਦੇ ਮੌਸਮ ਵਿੱਚ ਜਿਨ੍ਹਾਂ ਬੱਚਿਆਂ ਵਿੱਚ ਇਮਿਊਨਿਟੀ ਵੀਕ ਰਹਿੰਦੀ ਹੈ, ਉਹ ਜਲਦੀ ਬਿਮਾਰ ਪੈ ਜਾਂਦੇ ਹਨ। ਉਹ ਵਾਇਰਸ ਅਤੇ ਬੈਕਟੀਰੀਆ ਦੁਆਰਾ ਆਸਾਨੀ ਨਾਲ ਪ੍ਰਭਾਵਿਤ ਹੁੰਦੇ ਹਨ।
ਨਿਊਟ੍ਰੀਸ਼ਨਿਸਟ ਨਮਾਮੀ ਅਗਰਵਾਲ ਦਾ ਕਹਿਣਾ ਹੈ ਕਿ ਆਯੁਰਵੇਦ 'ਚ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਦੀ ਮਦਦ ਨਾਲ ਬੱਚਿਆਂ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਨਾਲ ਉਹ ਘੱਟ ਬਿਮਾਰ ਹੋਣਗੇ।
ਰਹੀ ਇਲਾਇਚੀ ਸਰੀਰ ਵਿੱਚ ਸੋਜ ਅਤੇ ਫੁੱਲਣ ਨੂੰ ਘੱਟ ਕਰਦਾ ਹੈ। ਬੱਚਿਆਂ ਨੂੰ ਰੋਜ਼ਾਨਾ ਦੋ ਹਰੀ ਇਲਾਇਚੀ ਖਾਣ ਨਾਲ ਕਬਜ਼, ਉਲਟੀ ਅਤੇ ਬਦਹਜ਼ਮੀ ਦੂਰ ਹੁੰਦੀ ਹੈ।
ਹਲਦੀ ਵਿੱਚ ਮੌਜੂਦ ਕਰਕਿਊਮਿਨ ਅਤੇ ਐਂਟੀ-ਆਕਸੀਡੈਂਟ ਗੁਣ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਣ ਵਿੱਚ ਮਦਦ ਕਰਦੇ ਹਨ।
ਬੀਮਾਰੀਆਂ ਤੋਂ ਬਚਾਉਣ ਲਈ ਬੱਚਿਆਂ ਨੂੰ ਦਿਨ 'ਚ ਇਕ ਵਾਰ ਲੌਂਗ ਦਾ ਪਾਣੀ ਜਾਂ ਇਸ ਦਾ ਕਾੜ੍ਹਾ ਪਿਲਾਓ। ਲੌਂਗ ਵਿੱਚ ਪਾਏ ਜਾਣ ਵਾਲੇ ਐਂਟੀਸੈਪਟਿਕ ਗੁਣ ਸਾਹ ਦੀ ਸਿਹਤ ਵਿੱਚ ਸੁਧਾਰ ਕਰਦੇ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਜੀਰਾ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ ਹੈ। ਤੁਸੀਂ ਇਸ ਨੂੰ ਬੱਚਿਆਂ ਦੇ ਪਰਾਠੇ, ਦਾਲ ਜਾਂ ਪੋਹੇ 'ਚ ਮਿਲਾ ਸਕਦੇ ਹੋ। ਇਹ ਪੇਟ ਨੂੰ ਵੀ ਸਿਹਤਮੰਦ ਰੱਖਦਾ ਹੈ।
ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੇ ਨਾਲ-ਨਾਲ ਤੁਹਾਨੂੰ ਇਮਿਊਨਿਟੀ ਵਧਾਉਣ ਲਈ ਬੱਚਿਆਂ ਨੂੰ ਸੌਂਫ ਵੀ ਦੇਣੀ ਚਾਹੀਦੀ ਹੈ।