27-11- 2024
TV9 Punjabi
Author: Isha Sharma
ਹਲਦੀ ਦਾ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਤੁਹਾਡੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ।
ਹਲਦੀ ਦੇ ਪਾਣੀ 'ਚ ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਕਰਕਿਊਮਿਨ, ਪ੍ਰੋਟੀਨ, ਮੈਗਨੀਸ਼ੀਅਮ, ਪੋਟਾਸ਼ੀਅਮ, ਫਾਈਬਰ ਅਤੇ ਆਇਰਨ ਹੁੰਦਾ ਹੈ। ਆਓ ਜਾਣਦੇ ਹਾਂ ਇਸ ਨੂੰ ਪੀਣ ਦੇ ਫਾਇਦੇ।
ਹਲਦੀ ਦੇ ਪਾਣੀ 'ਚ ਮੌਜੂਦ ਵਿਟਾਮਿਨ ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ, ਜੋ ਬੀਮਾਰੀਆਂ ਅਤੇ ਇਨਫੈਕਸ਼ਨ ਨਾਲ ਲੜਨ 'ਚ ਮਦਦ ਕਰਦਾ ਹੈ।
ਹਲਦੀ ਵਿੱਚ ਕਰਕਿਊਮਿਨ ਤੱਤ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਜੋੜਾਂ ਦੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।
ਹਲਦੀ ਵਿੱਚ ਵਿਟਾਮਿਨ ਈ ਵੀ ਹੁੰਦਾ ਹੈ। ਇਹ ਵਿਟਾਮਿਨ ਸਕਿਨ ਨੂੰ ਸਿਹਤਮੰਦ ਬਣਾਉਂਦਾ ਹੈ ਅਤੇ ਦਾਗ-ਧੱਬਿਆਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।
ਹਲਦੀ ਵਿੱਚ ਪੋਟਾਸ਼ੀਅਮ ਦੀ ਉੱਚ ਮਾਤਰਾ ਹੁੰਦੀ ਹੈ। ਇਹ ਮਾੜੇ ਕੋਲੇਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ।
ਹਲਦੀ ਦੇ ਪਾਣੀ ਵਿੱਚ ਫਾਈਬਰ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਇਸ ਨੂੰ ਪੀਣ ਨਾਲ ਗੈਸ, ਕਬਜ਼ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।