19-03- 2024
TV9 Punjabi
Author: Isha Sharma
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ।
ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ।
ਭਗਵੰਤ ਮਾਨ ਲਗਭਗ 1 ਘੰਟਾ ਸਮਾਗਮ ਵਿੱਚ ਰਹੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਮੌਜੂਦ ਸਨ। ਇੱਥੇ ਉਨ੍ਹਾਂ ਨੇ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਹੈ। ਇਹ ਸਰਕਾਰ ਦਾ ਫਰਜ਼ ਹੈ।
ਇਨਡੋਰ ਸਟੇਡੀਅਮ ਵਿੱਚ ‘ਆਪ’ ਲੀਡਰਸ਼ਿਪ ਵੱਲੋਂ ਇੱਕ ਰੈਲੀ ਵੀ ਕੀਤੀ ਗਈ। ਰੈਲੀ ਵਿੱਚ ਸਰਕਾਰ ਨੇ ਨਸ਼ੇ ਵਿਰੁੱਧ ਕਾਰਵਾਈ ਕਰਨ ਦਾ ਸਪੱਸ਼ਟ ਐਲਾਨ ਕੀਤਾ ਹੈ।