SKM ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ 'ਚ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

26 Feb 2024

TV9 Punjabi

ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।

SKM

ਐਸਕੇਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਤਰਫੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ।

ਡਬਲਿਊਟੀਓ

ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਐਸਕੇਐਮ ਨੇ ਇੱਕ ਮੀਟਿੰਗ ਵਿੱਚ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ।

ਕਿਸਾਨ ਅੰਦੋਲਨ

ਸਾਰੀਆਂ ਕਿਸਾਨ ਜਥੇਬੰਦੀਆਂ ਕਿਸਾਨੀ ਨੂੰ WTO ਤੋਂ ਬਾਹਰ ਰੱਖਣ ਦੀ ਮੰਗ ਕਰ ਰਹੀਆਂ ਹਨ।

ਕਿਸਾਨ ਜਥੇਬੰਦੀਆਂ

ਸੰਯੁਕਤ ਕਿਸਾਨ ਮੋਰਚਾ ਨੇ ਮੰਗ ਕੀਤੀ ਹੈ ਕਿ 13ਵੀਂ ਮੰਤਰੀ ਪੱਧਰੀ ਕਾਨਫਰੰਸ 'ਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਇਆ ਜਾਵੇ। 

ਸੰਯੁਕਤ ਕਿਸਾਨ ਮੋਰਚਾ

ਭਾਰਤ ਦੀ ਖੁਰਾਕ ਸੁਰੱਖਿਆ ਅਤੇ ਕੀਮਤ ਸਮਰਥਨ ਪ੍ਰੋਗਰਾਮ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ।

ਕੀਮਤ ਸਮਰਥਨ ਪ੍ਰੋਗਰਾਮ

ਇਸੇ ਵਿਰੋਧ ਤਹਿਤ ਐਸਕੇਐੱਮ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਅੱਜ ‘ਡਬਲਯੂਟੀਓ ਕਵਿੱਟ ਡੇਅ’ ਮਣਾਇਆ ਜਾ ਰਿਹਾ ਹੈ। 

ਡਬਲਯੂਟੀਓ ਕਵਿੱਟ ਡੇਅ

ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਵਿੱਚ ਵਿਘਨ ਪਾਏ ਬਿਨਾਂ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਟਰੈਕਟਰ ਖੜ੍ਹੇ ਕਰ ਰਹੇ ਹਨ।

ਵਿਰੋਧ ਪ੍ਰਦਰਸ਼ਨ

ਕਾਸ਼ੀ ‘ਚ ਨਜ਼ਰ ਆ ਰਿਹਾ ਮਿੰਨੀ ਪੰਜਾਬ…ਵਾਰਾਣਸੀ ‘ਚ ਅਜਿਹਾ ਕਿਉਂ ਬੋਲੇ PM ਮੋਦੀ?