23-07- 2024
TV9 Punjabi
Author: Isha Sharma
ਬਜਟ ਵਿੱਚ ਰੱਖਿਆ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ‘ਚ ਰੱਖਿਆ ਲਈ 6.2 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
Pic Credit: PTI
ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 3.4 ਫੀਸਦੀ ਜ਼ਿਆਦਾ ਹੈ। ਪਿਛਲੇ ਸਾਲ ਸਰਕਾਰ ਨੇ ਰੱਖਿਆ ਖੇਤਰ ਲਈ 5.93 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਸੀ।
ਵਿੱਤ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਏਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ।
ਕੇਂਦਰੀ ਬਜਟ ਦੀ ਵੈੱਬਸਾਈਟ ਮੁਤਾਬਕ ਸਰਕਾਰ ਨੇ ਰੱਖਿਆ ਲਈ 6 ਲੱਖ 21 ਹਜ਼ਾਰ 940 ਕਰੋੜ ਰੁਪਏ ਰੱਖੇ ਹਨ।