18- June- 2024
TV9 Punjabi
Author: Isha
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਦੀ ਵੀਡੀਓ ਕਾਲ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਸ ‘ਚ ਲਾਰੇਂਸ ਪਾਕਿਸਤਾਨ ਦੇ ਬਦਨਾਮ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਸ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ। ਇਸ 17 ਸੈਕਿੰਡ ਦੀ ਵੀਡੀਓ ਕਾਲ ਬਾਰੇ ਪੁਲਿਸ ਜਾਂ ਜੇਲ੍ਹ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ।
ਲਾਰੈਂਸ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਟੀਵੀ 9 ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
ਪਾਕਿਸਤਾਨ ਦਾ ਬਦਨਾਮ ਮਾਫੀਆ ਡੌਨ ਸ਼ਹਿਜ਼ਾਦ ਭੱਟੀ, ਜਿਸ ਨਾਲ ਲਾਰੇਂਸ ਗੱਲ ਕਰਦਾ ਨਜ਼ਰ ਆ ਰਿਹਾ ਹੈ, ਪਾਕਿਸਤਾਨ ‘ਚ ਕਤਲ, ਭੂ-ਮਾਫੀਆ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ ‘ਚ ਮੁਲਜ਼ਮ ਹੈ।
ਪੁਲਿਸ ਤੋਂ ਜੋ ਜਾਣਕਾਰੀ ਮਿਲ ਰਹੀ ਹੈ ਉਸ ਅਨੁਸਾਰ ਗੈਂਗਸਟਰ ਲਾਰੇਂਸ ਇਸ ਸਮੇਂ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ‘ਚ ਬੰਦ ਹੈ।