ਬਾਥਰੂਮ 'ਚ ਕੈਮਰਾ ਲਗਾ ਕੁੜੀਆਂ ਦੀ ਬਣਾਈ ਵੀਡੀਓ
29 Nov 2023
TV9 Punjabi
ਚੰਡੀਗੜ੍ਹ ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਸਾਥੀ ਕੁੜੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਬਾਥਰੂਮ 'ਚ ਕੈਮਰਾ
Representational Images, Pic Credit: Pexels
ਇਸ ਮਾਮਲੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਗ੍ਰਿਫਤਾਰੀ
ਦੱਸ ਦਈਏ ਕਿ ਮੁਲਜ਼ਮ ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਬੁਆਏਫ੍ਰੈਂਡ ਦੇ ਕਹਿਣ ‘ਤੇ ਲਗਾਇਆ ਸੀ ਕੈਮਰਾ
pg
pg
ਇਸ ਮਾਮਲੇ ‘ਚ ਪੀੜਤ ਕੁੜੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸ ਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ।
ਕਿਵੇਂ ਹੋਇਆ ਕੈਮਰੇ ਦਾ ਖੁਲਾਸਾ?
ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ ਗਈ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮਕਾਨ ਮਾਲਕ ਨੇ ਸ਼ਿਕਾਇਤ ਦਰਜ਼ ਕਰਵਾਈ
pg owner
pg owner
ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ।
ਸੈਕਟਰ-22 ਦੀ ਉਪਰਲੀ ਮੰਜ਼ਿਲ ‘ਤੇ ਪੀ.ਜੀ
ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ।
ਲੈਬ 'ਚ ਫ਼ੋਨ ਦੀ ਹੋਵੇਗੀ ਜਾਂਚ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਇਹ ਹਨ ਦੁਨੀਆ ਦੇ ਚੋਟੀ ਦੇ 10 ਅਮੀਰ, ਭਾਰਤ ਅਤੇ ਚੀਨ ਇਸ ਸੂਚੀ ਤੋਂ ਬਾਹਰ
https://tv9punjabi.com/web-stories
ਖੁੱਲ੍ਹ ਰਿਹਾ ਹੈ